ਹਾਏ ਮਹਿੰਗਾਈ: ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਕੇਂਦਰ ਸਰਕਾਰ ਖਿਲਾਫ
ਹੁਸ਼ਿਆਰਪੁਰ: ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ’ਚ ਕਿਸਾਨਾਂ ਵੱਲੋ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹੇ ਚ ਕਿਸਾਨਾਂ ਨੇ ਫਗਵਾੜਾ ਬਾਈਪਾਸ ’ਤੇ ਵਾਹਨਾਂ ’ਤੇ ਕਾਲੇ ਝੰਡੇ ਲਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਲਗਾਤਾਰ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਦਾ ਜਿਉਣਾ ਔਖਾ ਹੋਇਆ ਪਿਆ ਹੈ। ਗੈਸ ਸਿਲੰਡਰ ਅਤੇ ਤੇਲ ਦੀਆਂ ਕੀਮਤਾਂ ਲੋਕਾਂ ਦੀ ਪਹੁੰਚ ਤੋਂ ਪਰੇ ਹੁੰਦੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਇਹ ਪ੍ਰਦਰਸ਼ਨ ਸਿਰਫ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸੰਕੇਤ ਦਿੱਤਾ ਗਿਆ ਹੈ ਜੇਕਰ ਆਉਣ ਵਾਲੇ ਸਮੇਂ ’ਚ ਮਹਿੰਗਾਈ ਘੱਟ ਨਹੀਂ ਹੋਈ ਤਾਂ ਉਨ੍ਹਾਂ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।