ਪੇ-ਕਮਿਸ਼ਨ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਧਰਨਾ - ਨਰਸਿੰਗ ਸਟਾਫ਼
ਸ੍ਰੀ ਮੁਕਤਸਰ ਸਾਹਿਬ: ਸਰਕਾਰੀ ਹਸਪਤਾਲ (Government Hospital) ਦੇ ਬਾਹਰ ਨਰਸਿੰਗ ਸਟਾਫ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਮੌਕੇ ਨਰਸਾਂ ਦਾ ਕਹਿਣਾ ਹੈ ਕਿ ਪੇ ਕਮਿਸ਼ਨ (Pay Commission) ਦੀ ਜੋ ਰਿਪੋਰਟ ਲਾਗੂ ਕੀਤੀ ਗਈ ਹੈ ਉਸ ਵਿਚ ਸੋਧ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਹਰਿਆਣਾ ਪੈਟਰਨ ਉਤੇ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ ਨਰਸਿੰਗ ਸਟਾਫ (Nursing staff) ਦੀ ਬਜਾਏ ਨਰਸਿੰਗ ਅਫ਼ਸਰ ਦਾ ਡਿਜੀਟੇਸ਼ਨ ਦੇਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਹੈ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਪ੍ਰਦਰਸ਼ਨ ਕਰਾਂਗੇ।