ਪਟਵਾਰ ਯੂਨੀਅਨ ਨੇ ਦਿੱਤਾ ਧਰਨਾ
ਸ੍ਰੀ ਮੁਕਤਸਰ ਸਾਹਿਬ: ਪਟਵਾਰ ਯੂਨੀਅਨ ਨੇ ਸ਼ੁੱਕਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਇੱਕ ਮਹੀਨੇ ਤੋ ਧਰਨਾ ਦਿੱਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਪਟਵਾਰ ਯੂਨੀਅਨ ਦਾ ਕਹਿਣਾ ਹੈ, ਕਿ ਅਸੀਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਾ। ਪਰ ਸਰਕਾਰ ਸਾਡੀ ਪਟਵਾਰੀਆਂ ਦੀ ਨਵੀਂ ਭਰਤੀ ਦੀ ਮੰਗਾਂ ਨਹੀਂ ਮੰਨ ਰਹੀ। ਜੇਕਰ ਸਰਕਾਰ ਨੇ ਨਵੀ ਭਰਤੀ ਨਾ ਕੀਤੀ ਤਾਂ ਇਹ ਧਰਨਾ ਲਗਾਤਾਰ ਜਾਰੀ ਰਹੇਗਾ।