ਅੰਮ੍ਰਿਤਸਰ ’ਚ ਅਕਾਲੀ ਦਲ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਪ੍ਰਦਰਸ਼ਨ ਕਰਦੇ ਹੋਏ ਹਾਲ ਗੇਟ ਦੇ ਬਾਹਰ ਧਰਨਾ ਲਗਾਇਆ ਗਿਆ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਦੱਖਣੀ ਦੇ ਆਗੂ ਤਲਬੀਰ ਸਿੰਘ ਗਿੱਲ ਨੇ ਦੱਸਿਆ ਕਿ 7 ਤਰੀਕ ਨੂੰ 14 ਸਾਲ ਦੇ ਬੱਚੇ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਸੀ ਇਸ ਸਬੰਧੀ ਵੀਡੀਓ ਪੁਲਿਸ ਨੂੰ ਦਿੱਤੀ ਗਈ ਸੀ ਪਰ ਮਾਮਲੇ ਦੇ ਇਨ੍ਹਾਂ ਸਮਾਂ ਬੀਤ ਜਾਣ ਦੇ ਬਾਵਜੁਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਉਕਤ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਨਹੀਂ ਹੁੰਦਾ ਜਾਂ ਕੋਈ ਵੀ ਕਾਰਵਾਈ ਨਹੀਂ ਹੋਈ ਤਾਂ ਪੁਲਿਸ ਕਮਿਸ਼ਨਰ ਦੇ ਦਫਤਰ ਦਾ ਘੇਰਾਓ ਕੀਤਾ ਜਾਵੇਗਾ। ਜਿਸਦਾ ਜਿੰਮੇਵਾਰ ਪ੍ਰਸ਼ਾਸਨ ਹੋਵੇਗਾ।