ਅਮਰਨਾਥ ਯਾਤਰਾ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਸ਼ਿਵ ਸ਼ਰਧਾਲੂਆਂ ਵੱਲੋਂ ਪ੍ਰਦਰਸ਼ਨ - ਸ਼ਿਵ ਸ਼ਰਧਾਲੂਆਂ ਵੱਲੋਂ ਪ੍ਰਦਰਸ਼ਨ
ਬਠਿੰਡਾ: ਜ਼ਿਲ੍ਹੇ ’ਚ ਫਾਇਰ ਬਿਗ੍ਰੇਡ ਚੌਕ ਵਿਖੇ ਸ਼ਿਵ ਭਗਤਾਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਅਮਰਨਾਥ ਯਾਤਰਾ ਸ਼ੁਰੂ ਕਰਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਕੋਰੋਨਾ ਦਾ ਬਹਾਨਾ ਲਗਾ ਕੇ ਸ਼ਰਧਾਲੂਆਂ ਦੀ ਆਸਥਾ ਨੂੰ ਠੇਸ ਪਹੁੰਚਾ ਰਹੀ ਹੈ ਜਦੋਂ ਸਰਕਾਰਾਂ ਵੱਲੋਂ ਚੋਣਾਂ ਸਮੇਂ ਰੈਲੀਆਂ ਕੀਤੀਆਂ ਜਾਂਦੀਆਂ ਹਨ ਉਸ ਸਮੇਂ ਕੋਰੋਨਾ ਨਜ਼ਰ ਨਹੀਂ ਆਉਂਦਾ। ਜਿਸ ਕਾਰਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਸਰਕਾਰ ਅਮਰਨਾਥ ਯਾਤਰਾ ਦੀ ਸ਼ੁਰੂ ਕੀਤੀ ਜਾਵੇ ਤਾਂ ਜੋ ਸ਼ਿਵ ਭਗਤ ਪਵਿੱਤਰ ਸ਼ਿਵਲਿੰਗ ਦੇ ਦਰਸ਼ਨ ਕਰ ਸਕਣ।