ਬਾਬਾ ਫਰੀਦ ਯੂਨੀਵਰਸਿਟੀ ਵਿਖੇ ਮੁਲਾਜ਼ਮਾਂ ਵੱਲੋਂ ਧਰਨਾ ਜਾਰੀ - ਬਾਬਾ ਫਰੀਦ ਯੂਨੀਵਰਸਿਟੀ ਫ਼ਰੀਦਕੋਟ
ਫ਼ਰੀਦਕੋਟ : ਸ਼ਹਿਰ ਦੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਅਸਥਾਈ ਮੁਲਾਜ਼ਮਾਂ ਵੱਲੋਂ ਤੀਜੇ ਦਿਨ ਵੀ ਯੂਨੀਵਰਸਿਟੀ ਬੋਰਡ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਹੈ। ਇਹ ਮੁਲਾਜ਼ਮ ਯੂਨੀਵਰਸਿਟੀ 'ਚ ਅਸਥਾਈ ਤੌਰ 'ਤੇ ਰੱਖੇ ਗਏ ਹਨ। ਇਹ ਮੁਲਾਜ਼ਮ ਖ਼ੁਦ ਦੀ ਨੌਕਰੀ ਸਥਾਈ ਕਰਨ ਅਤੇ ਆਪਣੀਆਂ ਹੋਰਨਾਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਤਹਿਤ ਪ੍ਰਦਰਸ਼ਨਕਾਰੀਆਂ ਵੱਲੋਂ ਅੱਜ ਯੂਨੀਵਰਸਿਟੀ ਦੇ ਗੇਟ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੱਕ ਰੋਸ ਮਾਰਚ ਵੀ ਕੱਢਿਆ ਗਿਆ।ਇਸ ਬਾਰੇ ਦੱਸਦੇ ਹੋਏ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਥੇ ਕੰਮ ਕਰਦੇ ਹੋਏ ਕਈ ਸਾਲ ਬੀਤ ਚੁੱਕੇ ਹਨ। ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਯੂਨੀਵਰਸਿਟੀ ਦੇ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਹੈ ਜੇਕਰ ਇਸ ਮੀਟਿੰਗ ਵੀਸੀ ਮੁਲਾਜਮਾਂ ਨੂੰ ਪੱਕੇ ਕਰਨ ਬਾਰੇ ਫੈਸਲਾ ਨਾ ਹੋਇਆ ਤਾਂ ਉਹਨਾਂ ਵਲੌਂ ਸੰਘਰਸ਼ ਤੇਜ ਕੀਤਾ ਜਾਵੇਗਾ।