ਪਿਛਲੇ 1 ਮਹੀਨੇ ਤੋਂ ਕੋਟਕ ਰੋੜ ਟੋਲ ਪਲਾਜ਼ੇ 'ਤੇ ਧਰਨਾ ਜਾਰੀ - kotak road toll plaza
ਫ਼ਿਰੋਜ਼ਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅਲੱਗ-ਅਲੱਗ ਥਾਵਾਂ ਉੱਤੇ ਧਰਨੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਪਿਛਲੇ ਲੰਮੇਂ ਸਮੇਂ ਤੋਂ ਕੋਟਕ ਰੋੜ ਟੋਲ ਪਲਾਜ਼ਾ ਉੱਤੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਨੂੰ ਕਾਮਯਾਬ ਬਣਾਉਣ ਵਾਸਤੇ ਜਥੇਬੰਦੀਆਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਧਰਨੇ ਉੱਤੇ ਬੈਠੇ ਲੋਕਾਂ ਦੇ ਲਈ ਲੰਗਰ ਦਾ ਪ੍ਰਬੰਧ ਵੀ ਅਲੱਗ-ਅਲੱਗ ਪਿੰਡਾਂ ਵੱਲੋਂ ਵਾਰੀ ਸਿਰ ਕੀਤਾ ਜਾਂਦਾ ਹੈ।