ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਨੇ ਦਿੱਤਾ ਧਰਨਾ - Struggle
ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਮੁਖ ਸੜਕ (Road)ਦੀ ਖਸਤਾ ਹਾਲਤ ਨੂੰ ਲੈ ਕੇ ਕੰਢੀ ਸੰਘਰਸ਼ ਕਮੇਟੀ ਵੱਲੋਂ ਨੰਗਲ ਰੋਡ 'ਤੇ ਟਰੱਕ ਯੂਨੀਅਨ (Truck Union) ਨੇੜੇ ਧਰਨਾ ਦਿੱਤਾ ਗਿਆ। ਇਸ ਮੌਕੇ ਕੰਢੀ ਸੰਘਰਸ਼ ਕਮੇਟੀ ਦੇ ਆਗੂ ਦਰਸ਼ਨ ਸਿੰਘ ਮੱਟੂ ਨੇ ਕਿਹਾ ਉਕਤ ਸੜਕ ਦੀ ਖਸਤਾ ਹਾਲਤ ਕਾਰਨ ਹਾਦਸੇ ਹੋ ਰਹੇ ਹਨ। ਜਿਸ ਨਾਲ ਲੋਕ ਜ਼ਖ਼ਮੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ (Government) ਦੇ ਨੁਮਾਇੰਦੇ ਇਸ ਸੜਕ ਤੋਂ ਲੰਘਦੇ ਹਨ ਪਰ ਫਿਰ ਵੀ ਪ੍ਰਸ਼ਾਸਨ ਤੇ ਸਰਕਾਰ ਪਤਾ ਨਹੀਂ ਕਿਉਂ ਕੁੰਭ ਕਰਨੀ ਨੀਂਦ ਸੁੱਤੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਸੜਕ ਨਹੀਂ ਬਣਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।