ਫ਼ਤਿਹਗੜ੍ਹ ਸਾਹਿਬ: ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ - protest for Restoration of old pension scheme
ਫ਼ਤਿਹਗੜ੍ਹ ਸਾਹਿਬ: ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਨਵੇਂ ਬਣੇ ਗੱਠਜੋੜ ਐਨ.ਪੀ.ਐਸ. ਕਰਮਚਾਰੀ ਯੂਨੀਅਨ ਦੇ ਝੰਡੇ ਹੇਠ ਡੀ.ਸੀ ਕੰਪਲੈਕਸ ਦੇ ਬਾਹਰ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਵੱਲੋਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਮੁੜ ਬਹਾਲੀ ਲਈ ਇਹ ਮੁਜ਼ਾਹਰਾ ਕੀਤਾ ਗਿਆ ਹੈ।