ਖ਼ਰਾਬ ਮੋਸਮ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਸਾਰ ਨਹੀਂ ਲੈਣ ਪੁੱਜਾ ਕੋਈ ਵੀ ਸਰਕਾਰੀ ਬੁਲਾਰਾ - ਬਿਜਲੀ ਮੁਲਾਜ਼ਮਾ
ਪਟਿਆਲਾ 'ਚ 22 ਜਨਵਰੀ ਤੋਂ ਬਿਜਲੀ ਮੁਲਾਜ਼ਮਾਂ ਦੇ ਪਰਿਵਾਰ ਵੱਲੋਂ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਿਜਲੀ ਬੋਰਡ ਵਿੱਚ ਜਿਨ੍ਹਾਂ ਅਧਿਕਾਰੀਆਂ ਦੀ ਕੰਮ ਕਰਦਿਆਂ ਮੌਤ ਹੋਈ ਹੈ ਉਨ੍ਹਾਂ ਦੇ ਪਰਿਵਾਰਾ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਮ੍ਰਿਤਕ ਜੀਅ ਦੀ ਥਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਖ਼ਰਾਬ ਮੌਸਮ 'ਚ ਪ੍ਰਦਰਸ਼ਨ ਕਰਦੇ ਪ੍ਰਦਰਸ਼ਨਕਾਰੀਆਂ ਨੂੰ 5 ਦਿਨ ਹੋ ਗਏ ਹਨ ਪਰ ਉਨ੍ਹਾਂ ਦੀ ਸਾਰ ਲੈਣ ਲਈ ਕੋਈ ਵੀ ਸਰਕਾਰੀ ਬੁਲਾਰਾ ਨਹੀਂ ਆਇਆ ਹੈ।