ਸਾਝਾਂ ਮੁਲਾਜ਼ਮ ਮੰਚ ਅਤੇ ਯੂ.ਟੀ. ਵੱਲੋਂ ਸੰਕੇਤਕ ਭੁੱਖ ਹੜਤਾਲ ਜਾਰੀ
ਸਾਝਾਂ ਮੁਲਾਜਮ਼ ਮੰਚ ਪੰਜਾਬ ਅਤੇ ਯੂ.ਟੀ. ਦੇ ਮੁਾਲਜ਼ਮਾਂ ਨੇ ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਸੰਕੇਤਕ ਭੁੱਖ ਹੜਤਾਲ ਅਤੇ ਧਰਨਾਂ ਪ੍ਰਦਰਸ਼ਨ ਕੀਤਾ। ਇਸ ਮੌਕੇ ਜਿੱਥੇ ਮੁਲਾਜ਼ਮਾਂ ਨੇ ਮੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਉੱਥੇ ਹੀ ਉਨ੍ਹਾਂ ਮੰਗਾਂ ਨਾ ਮੰਨਣ ਤੇ ਸਰਕਾਰ ਨੂੰ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ। ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਯੂ.ਟੀ. ਦੇ ਆਗੂ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਦਫ਼ਤਰਾਂ 'ਚ ਖਾਲੀ ਪਈਆਂ ਅਸਾਮੀਆਂ ਤੇ ਰੈਗੂਲਰ ਭਰਤੀ ਕਰਨ, ਡੀਏ ਦੀ ਬਕਾਇਆ 4 ਕਿਸ਼ਤਾਂ ਜਾਰੀ ਕਰਵਾਉਣ, ਪੇ ਕਮੀਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਵਰਗੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ਼ ਜਾਹਿਰ ਕਰ ਰਹੇ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ। ਜਾਣਕਾਰੀ ਅਨੁਸਾਰ 13 ਮੁਲਾਜ਼ਮ ਸਾਥੀ ਭੁੱਖ ਹੜਤਾਲ ਤੇ ਬੈਠੇ ਹਨ ਅਤੇ ਰੋਸ 'ਚ ਆਏ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਲਾਗੂ ਕਰਵਾ ਕੇ ਹੀ ਰਹਿਣਗੇ।