ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਫ਼ਿਰੋਜ਼ਪੁਰ ਬੰਦ - ਗੁਰੂ ਰਵਿਦਾਸ ਮੰਦਰ
ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਦੇ ਮੰਦਰ ਨੂੰ ਤੋੜਨ ਨੂੰ ਲੈ ਕੇ ਰਵਿਦਾਸ ਸਮਾਜ ਵੱਲੋਂ ਅੱਜ ਪੰਜਾਬ ਭਰ 'ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫ਼ਿਰੋਜ਼ਪੁਰ ਵਿੱਚ ਵੀ ਰਵਿਦਾਸ ਸਮਾਜ ਵੱਲੋਂ ਅੱਡਾ ਖਾਈ 'ਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਬਾਜ਼ਾਰ ਬੰਦ ਕਰਵਾਏ ਗਏ। ਰਵਿਦਾਸ ਸਮਾਜ ਵੱਲੋਂ ਇੱਕ ਮੰਗ ਪੱਤਰ ਡੀਸੀ ਫ਼ਿਰੋਜ਼ਪੁਰ ਨੂੰ ਦਿੱਤਾ ਜਾਵੇਗਾ ਜਿਸ ਵਿੱਚ ਦਿੱਲੀ 'ਚ ਵਾਪਰੀ ਘਟਨਾ ਦੀ ਨਿਖੇਧੀ ਕੀਤੀ ਗਈ ਹੈ। ਪੰਜਾਬ ਬੰਦ ਨੂੰ ਲੈ ਕੇ ਸੂਬੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਵਿਦਾਸ ਭਾਈਚਾਰੇ ਨੂੰ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਹੈ।