ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਵੱਲੋਂ ਮੁਆਵਜ਼ੇ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ - ਪੀੜ੍ਹਤ ਪਰਿਵਾਰਾਂ
ਮਾਨਸਾ: ਕਿਸਾਨ ਧਰਨਿਆਂ ਦੌਰਾਨ ਵੱਖ-ਵੱਖ ਮੌਕਿਆਂ ’ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਲਗਾਤਰ ਸੰਘਰਸ਼ ਵਿੱਚ ਸ਼ਹੀਦ ਹੋ ਰਹੇ ਹਨ ਪਰ ਸਰਕਾਰ ਪੀੜ੍ਹਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਦੇ ਰਹੀ। ਉਨ੍ਹਾਂ ਦੱਸਿਆ ਕਿ ਡੀਸੀ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰ ਦਰਸਾਉਣਾ ਚਾਹੁੰਦੇ ਹਾਂ ਕਿ ਸਰਕਾਰ ਤੱਕ ਕਿਸਾਨਾਂ ਦੀ ਆਵਾਜ਼ ਪੁੱਜਦੀ ਕੀਤੀ ਜਾਵੇ ਤਾਂ ਜ਼ੋ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਸਕੇ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨੇਗੀ ਸਾਡੇ ਧਰਨੇ ਜਿੱਥੇ ਦਿੱਲੀ ’ਚ ਲੱਗ ਰਹੇ ਹਨ ਉਸ ਪੱਧਰ ’ਤੇ ਪੰਜਾਬ ’ਚ ਵੀ ਜਾਰੀ ਰਹਿਣਗੇ।