ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਕੱਢਿਆ ਗਿਆ ਰੋਸ ਮਾਰਚ - ਰੋਸ ਮਾਰਚ
ਫਗਵਾੜਾ: ਫਗਵਾੜਾ ਦੇ ਅਰਬਨ ਸਟੇਟ ਖੇਤਰ ਦੇ ਵਿੱਚ ਅੱਜ ਸੈਂਕੜੇ ਹੀ ਲੋਕਾਂ ਨੇ ਕਿਸਾਨਾਂ ਦੇ ਹੱਕ ਦੇ ਵਿੱਚ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਦੀ ਨੀਤੀਆਂ ਦੀ ਕੜੇ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ। ਐਮਐਲਏ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਰੋਨਾ ਦੀ ਆੜ ਵਿੱਚ ਕਿਸਾਨੀ ਲਈ ਨਵੇਂ ਖੇਤੀ ਕਾਨੂੰਨ ਲਿਆਂਦੇ ਹਨ। ਜਿਸ ਦਾ ਪਿਛਲੇ ਲੰਮੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਕਿਸਾਨ ਸੜਕਾਂ ਉੱਤੇ ਧਰਨਾ ਦੇ ਕੇ ਆਪਣੇ ਹੱਕ ਦੀ ਮੰਗ ਕਰ ਰਹੇ ਹਨ। ਧਾਲੀਵਾਲ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਜੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਇਸਦੇ ਨਤੀਜੇ ਗੰਭੀਰ ਹੋ ਸਕਦੇ ਹਨ।