ਦਿੱਲੀ ’ਚ ਗ੍ਰਿਫ਼ਤਾਰ ਕਿਸਾਨਾਂ ਅਤੇ ਨੌਜਵਾਨਾਂ ਦੀ ਰਿਹਾਈ ਲਈ ਫਤਿਹਗੜ੍ਹ ਸਾਹਿਬ ਵਿਖੇ ਰੋਸ ਮਾਰਚ - ਦਮਦਮੀ ਟਕਸਾਲ ਵੱਲੋਂ ਸ਼ਹਿਰ ’ਚ
ਫਤਹਿਗੜ੍ਹ ਸਾਹਿਬ: ਸਿੱਖ ਯੂਥ ਪਾਵਰ ਆਫ ਪੰਜਾਬ ਦਮਦਮੀ ਟਕਸਾਲ ਵੱਲੋਂ ਸ਼ਹਿਰ ’ਚ ਕੇਂਦਰ ਸਰਕਾਰ ਖਿਲਾਫ ਰੋਸ ਰੈਲੀ ਕੱਢੀ ਗਈ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਦਿੱਲੀ ਕਿਸਾਨੀ ਅੰਦੋਲਨ ਵਿਚ ਕਿਸਾਨਾਂ ਅਤੇ ਨੌਜਵਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਥੂਥ ਆਗੂ ਈਸ਼ਵਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਜ਼ਿਸ਼ ਤਹਿਤ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਵਰਗੇ ਨੌਜਵਾਨਾਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜਲਦ ਖੇਤੀ ਕਾਨੂੰਨ ਰੱਦ ਨਾ ਕੀਤਾ ਤਾਂ ਕੇਂਦਰ ਸਰਕਾਰ ਨੂੰ ਇਸ ਦੇ ਮਾੜੇ ਨਤੀਜੇ ਭੁਗਤਣੇ ਪੈਣਗੇ।