ਪੰਜਾਬ

punjab

By

Published : Sep 20, 2020, 1:45 PM IST

ETV Bharat / videos

ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਵਾਚੇ ਸਰੂਪ ਮਾਮਲੇ ਵਿੱਚ ਰੋਸ ਮਾਰਚ

ਬਟਾਲਾ: ਧੰਨ ਧੰਨ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਵਾਚੇ 328 ਸਰੂਪਾਂ ਦੇ ਮਾਮਲੇ ਵਿੱਚ ਬਟਾਲਾ ਦੇ ਸੜਕਾਂ ਉੱਤੇ ਰੋਸ ਪ੍ਰਦਰਸ਼ਨ ਕੀਤਾ। ਸੰਸਥਾ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦਾ ਰੋਸ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਗੁੰਮ ਹੋਣ ਸਬੰਧੀ ਹੈ। ਰੋਸ ਮਾਰਚ ਦੌਰਾਨ ਉੱਥੇ ਹੀ ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਜੋ ਦੋਸ਼ੀ ਹਨ ਉਨ੍ਹਾਂ ਨੂੰ ਜੋ ਸਜ਼ਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਹੈ ਉਹ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਇਨ੍ਹਾਂ ਸਬ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹੋਣ ਇਹ ਗੁਰੂ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਖ਼ਿਲਾਫ਼ ਕੜੀ ਕਾਰਵਾਈ ਨਾ ਹੁੰਦੀ ਤਾਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

ABOUT THE AUTHOR

...view details