ਪੰਜਾਬ

punjab

ETV Bharat / videos

ਸੁਨਾਮ 'ਚ ਵੱਖ-ਵੱਖ ਜੱਥੇਬੰਦੀਆਂ ਵੱਲੋਂ ਹਾਥਰਸ ਬਲਾਤਕਾਰ ਤੇ ਕਤਲ ਦੇ ਵਿਰੋਧ 'ਚ ਪ੍ਰਦਰਸ਼ਨ - ਸੁਨਾਮ

By

Published : Oct 6, 2020, 8:49 AM IST

ਸੰਗਰੂਰ :ਹਾਥਰਸ ਵਿੱਚ ਦਲਿਤ ਕੁੜੀ ਨਾਲ ਹੋਏ ਗੈਂਗਰੇਪ ਤੇ ਕਤਲ ਮਾਮਲੇ ਨੂੰ ਲੈ ਕੇ ਦੇਸ਼ ਭਰ 'ਚ ਰੋਸ ਪ੍ਰਦਰਸ਼ਨ ਜਾਰੀ ਹਨ। ਇਸੇ ਕੜੀ 'ਚ ਸੁਨਾਮ ਵਿਖੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਇਸ ਘਟਨਾ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਮਾਤਾ ਮੋਦੀ ਇਲਾਕੇ ਤੋਂ ਸ਼ਹੀਦ ਉਧਮ ਸਿੰਘ ਬੁੱਤ ਨੇੜੇ ਜਾ ਖ਼ਤਮ ਹੋਇਆ।।ਪ੍ਰਦਰਸ਼ਨਕਾਰੀਆਂ ਨੇ ਪੀੜਤਾ ਲਈ ਇਨਸਾਫ ਦੀ ਮੰਗ ਕਰਦੇ ਹੋਏ ਇਸ ਮਾਮਲੇ ਦੇ ਮੁਲਜ਼ਮਾਂ ਖਿਲਾਫ ਸਖ਼ਤ ਕਰਾਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਨੇ ਕਿਹਾ ਕਿ ਦੇਸ਼ 'ਚ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਯੂਪੀ ਸਰਕਾਰ ਪੀੜਤਾ ਤੇ ਪੀੜਤਾ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਦੀ ਬਜਾਏ ਇਸ ਘਟਨਾ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹਾ ਕਰਨਾ ਲੋਕਤੰਤਰ, ਮਨੁੱਖਤਾ ਦਾ ਕਤਲ ਹੈ। ਕੇਂਦਰ ਤੇ ਸੂਬਾ ਸਰਕਾਰਾਂ ਨੂੰ ਮਹਿਲਾਵਾਂ ਦੀ ਸੁਰੱਖਿਆ ਦੇ ਸਬੰਧ 'ਚ ਸਰਕਾਰ ਨੂੰ ਖ਼ਾਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਅਜਿਹੇ ਆਪਰਾਧ ਕਰਨ ਵਾਲੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

ABOUT THE AUTHOR

...view details