ਖੇਤੀ ਆਰਡੀਨੈਂਸ: ਕਿਸਾਨਾਂ ਨੇ ਬਾਦਲਾਂ ਨੂੰ ਧਰਨਿਆਂ 'ਚ ਨਾ ਆਉਣ ਦੀ ਦਿੱਤੀ ਚਿਤਾਵਨੀ - ਸੁਖਬੀਰ ਬਾਦਲ
ਪਟਿਆਲਾ : ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਹੈ। ਪਟਿਆਲਾ ਵਿਖੇ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਕਿਸਾਨਾਂ ਨੇ ਰੋਸ ਰੈਲੀ ਕੱਢੀ। ਇਸ ਮੌਕੇ ਕਿਸਾਨ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਿਸਾਨਾਂ ਦੇ ਧਰਨੇ 'ਚ ਸ਼ਾਮਲ ਹੋਣ ਦੇ ਬਿਆਨ ਦਾ ਵਿਰੋਧ ਕੀਤਾ। ਕਿਸਾਨਾਂ ਨੇ ਬਾਦਲ ਪਰਿਵਾਰ ਨੂੰ ਚੇਤਾਵਨੀ ਦਿੰਦਿਆਂ ਉਨ੍ਹਾਂ ਨੂੰ ਧਰਨੇ 'ਚ ਸ਼ਾਮਲ ਨਾ ਹੋਣ ਦੀ ਗੱਲ ਆਖੀ। ਕਿਸਾਨ ਆਗੂਆਂ ਨੇ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ ਅਤੇ ਬਾਦਲ ਪਰਿਵਾਰ ਵੱਲੋਂ ਖ਼ੁਦ ਨੂੰ ਕਿਸਾਨ ਹਿਤੈਸ਼ੀ ਦੱਸਣ ਨੂੰ ਮਹਿਜ਼ ਡਰਾਮੇਬਾਜ਼ੀ ਦੱਸਿਆ। ਕਿਸਾਨਾਂ ਨੇ ਕਿਹਾ ਕਿ ਉਹ ਆਪਣੇ ਹੱਕ ਲਈ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਰਹਿਣਗੇ ਤੇ ਸੰਘਰਸ਼ ਜਾਰੀ ਰੱਖਣਗੇ।