ਪੰਜਾਬ ਐਗਰੋ ਦੀ ਖ਼ਰੀਦ ਬੰਦ ਕਰਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ - protest of agro punjab
ਪਟਿਆਲਾ ਮਿੰਨੀ ਸੈਕਟਰ ਦੇ ਬਾਹਰ ਪੰਜਾਬ ਐਗਰੋ ਵਰਕਰ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ ਦੀ ਖ਼ਰੀਦ 'ਤੇ ਰੋਕ ਲਾਈ ਜਾ ਰਹੀ ਹੈ। ਇਸ ਕਰਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕੁਝ ਤਰੀਕੇ ਨਾਲ ਨੌਕਰੀਆਂ ਤੋਂ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਦੇ ਹੱਕ ਦੇ ਵਿੱਚ ਕਈ ਕਿਸਾਨ ਜਥੇਬੰਦੀਆਂ ਵੀ ਪਹੁੰਚੀਆਂ ਹਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ।