ਤਰਨਤਾਰਨ: ਬਿਜਲੀ ਘਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ਾਲ ਧਰਨਾ
ਤਰਨਤਾਰਨ: ਸੂਬੇ ’ਚ ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇਕਬਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਸਬਾ ਝਬਾਲ ਵਿਖੇ ਬਿਜਲੀ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਨਿਲਾਇਕੀ ਦੇ ਚੱਲਦਿਆਂ ਅੱਜ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਕਿਸਾਨ ਬਿਜਲੀ ਨਾ ਮਿਲਣ ਕਾਰਨ ਝੋਨਾ ਬੀਜਣ ਤੋਂ ਬੈਠੇ ਹੋਏ ਹਨ। ਦੂਜੇ ਪਾਸੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ ਦਾ ਹਾਲ ਬੇਹਾਲ ਹੋਇਆ ਪਿਆ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸੁਖਬੀਰ ਬਾਦਲ ਖਿਲਾਫ਼ ਦਿੱਤੇ ਪਰਚੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਕਾਂਗਰਸੀਆਂ ਕੋਲੋਂ ਗਿਣ ਗਿਣ ਕੇ ਹਿਸਾਬ ਲਿਆ ਜਾਵੇਗਾ।