ਬਠਿੰਡਾ: ਪੀਆਰਟੀਸੀ ਵੱਲੋਂ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਵਿਰੁੱਧ ਚੱਕਾ ਜਾਮ - bathinda news
ਪੀਆਰਟੀਸੀ ਵੱਲੋਂ ਠੇਕੇ 'ਤੇ ਭਰਤੀ ਮੁਲਾਜ਼ਮਾਂ ਨੂੰ ਕੱਢੇ ਜਾਣ ਵਿਰੁੱਧ ਮੰਗਲਵਾਰ ਨੂੰ ਨੂੰ ਏਟਕ ਯੂਨੀਅਨ ਵੱਲੋਂ ਬੱਸ ਸਟੈਂਡ ਵਿਖੇ ਚੱਕਾ ਜਾਮ ਕੀਤਾ ਗਿਆ। ਇਸ ਕਾਰਨ ਆਉਣ ਜਾਣ ਵਾਲੇ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਬਠਿੰਡਾ ਏਟਕ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਬੱਸ ਕੰਡਕਟਰਾਂ ਟਿਕਟ ਮਸ਼ੀਨਾਂ ਵਿੱਚ ਘਪਲਾ ਕਰਨ ਦਾ ਝੂਠਾ ਦੋਸ਼ ਲਗਾਇਆ ਗਿਆ ਹੈ। ਦੂਜੇ ਪਾਸੇ ਪੀਆਰਟੀਸੀ ਜਨਰਲ ਮੈਨੇਜਰ ਪ੍ਰਵੀਨ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਨੂੰ ਇਸ ਦੇ ਸਬੰਧ ਦੇ ਵਿੱਚ ਪੱਤਰ ਲਿਖਿਆ ਜਾ ਚੁੱਕਿਆ ਹੈ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਜਲਦ ਤੋਂ ਜਲਦ ਇਸ ਦਾ ਹੱਲ ਕਰਨ ਤਾਂ ਜੋ ਇਸ ਹੜਤਾਲ ਕਾਰਨ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀਆਂ ਤੋਂ ਨਿਜਾਤ ਦਿੱਤੀ ਜਾ ਸਕੇ।