ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਅਕਾਲੀ ਦਲ ਸੁਤੰਤਰ ਨੇ ਲਾਇਆ ਧਰਨਾ - ਅਕਾਲੀ ਦਲ ਸੁਤੰਤਰ
ਸਾਲ ਦੇ ਪਹਿਲੇ ਹੀ ਦਿਨ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਨਿਵਾਸ ਦੇ ਬਾਹਰ ਸਿੱਖ ਜਥੇਬੰਦੀ ਅਕਾਲੀ ਦਲ ਸੁਤੰਤਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਨਾ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਈ ਅਤੇ ਨਾ ਹੀ ਸਿੱਖ ਕੈਦੀਆਂ ਦੀ ਰਿਹਾਈ ਲਈ ਕੋਈ ਉੱਦਮ ਕੀਤੇ।