ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਨੂੰ ਪਾਰਟੀ ਤੋਂ ਕੱਢੇ ਜਾਣ 'ਤੇ ਰੋਸ਼ ਪ੍ਰਦਰਸ਼ਨ - Sister Mayawati
ਹੁਸ਼ਿਆਰਪੁਰ : ਗੜਸੰਕਰ ਵਿੱਖੇ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੂੰ ਪਾਰਟੀ ਵਿੱਚੋਂ ਬਾਹਰ ਕੱਢੇ ਜਾਣ ਦੇ ਰੋਸ਼ ਵੱਜੋਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਛਪਾਲ ਸਿੰਘ ਰਾਜੂ ਨੇ ਕਿਹਾ ਬਸਪਾ ਤੋਂ ਕੱਢ ਸਕਦੇ ਹਨ ਪਰ ਕੰਮ ਕਰਨ ਤੋਂ ਨਹੀਂ ਰੋਕ ਸਕਦੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਵੀਂ ਪਾਰਟੀ ਬਣਾਏ ਜਾਣ ਜਾਂ ਕਿਸੇ ਪਾਰਟੀ ਵਿੱਚ ਸ਼ਾਮਿਲ ਹੋਣ ਬਾਰੇ ਉਨ੍ਹਾਂ ਨੇ ਨਹੀਂ ਸੋਚਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਨੇ ਭੈਣ ਮਾਇਆਵਤੀ ਨੂੰ ਮੇਰੇ ਬਾਰੇ ਇਹ ਗਲਤ ਜਾਣਕਾਰੀ ਕਿ ਮੈਂ ਕਾਂਗਰਸ ਪਾਰਟੀ ਵਿੱਚ ਜਾ ਰਿਹਾ ਹਾਂ ਇਹ ਕਹਿ ਕਿ ਮੈਨੂੰ ਪਾਰਟੀ ਵਿੱਚੋਂ ਬਾਹਰ ਕੱਢਾਇਆ ਹੈ।