ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਲਗਾਇਆ ਧਰਨਾ - ਕੇਂਦਰ ਸਰਕਾਰ
ਪਟਿਆਲਾ:ਬਿਜਲੀ ਬੋਰਡ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal United) ਪਾਰਟੀ ਵੱਲੋਂ ਧਰਨਾ ਲਗਾਇਆ ਗਿਆ ਹੈ।ਇਸ ਮੌਕੇ ਕੇਂਦਰ ਸਰਕਾਰ (Central Government) ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ।ਪਰਮਿੰਦਰ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦਾ ਵੱਡਾ ਫੇਲੀਅਰ ਹੈ ਅਤੇ ਇਸ ਦੇ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇ ਥਰਡ ਦੇ ਮਾਲਕ ਤਿੰਨ ਮਿਲੀਭੁਗਤ ਮਿਲੇ ਹੋਏ ਹਨ।ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲੋਕ ਤੇ ਕਿਸਾਨ ਇਹ ਬਿਜਲੀ ਸੰਕਟ ਤੋਂ ਪਰੇਸ਼ਾਨ ਹਨ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਬਿਜਲੀ ਦੇ ਸੰਕਟ ਵੱਲ ਧਿਆਨ ਦੇਣਾ ਚਾਹੀਦਾ ਹੈ।