ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਵਿਰੁੱਧ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ - hike in petrol prices
ਤਲਵੰਡੀ ਸਾਬੋ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਨਿੱਤ ਦਿਨ ਕੀਤੇ ਜਾ ਰਹੇ ਵਾਧਿਆਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਸੂਬੇ ਵਿੱਚ ਹਲਕਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤੇ ਗਏ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਬਰਾਬਰ ਹੋਈਆਂ ਹਨ।