ਰੂਪਨਗਰ ’ਚ ਸੀਵਰੇਜ ਦੇ ਗੰਦੇ ਪਾਣੀ ਤੋਂ ਤੰਗ ਲੋਕਾਂ ਨੇ ਕੀਤੀ ਨਾਅਰੇਬਾਜ਼ੀ - ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ
ਰੂਪਨਗਰ: ਜ਼ਿਲ੍ਹੇ ਦੇ ਬੇਅੰਤ ਸਿੰਘ ਅਮਨ ਨਗਰ ਦੇ ਵਾਸੀਆਂ ਨੂੰ ਗੰਦੇ ਪਾਣੀ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਸਥਾਨਕਵਾਸੀਆਂ ਨੇ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਸਥਾਨਕਵਾਸੀਆਂ ਨੇ ਦੱਸਿਆ ਕਿ ਖਾਲੀ ਪਲਾਟਾਂ ’ਚ ਪਾਣੀ ਇੱਕਠਾ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਥਾਂ-ਥਾਂ ਤੇ ਗੰਦਗੀ ਫੈਲੀ ਹੋਈ ਹੈ। ਦੂਜੇ ਪਾਸੇ ਗੰਦੇ ਪਾਣੀ ਕਾਰਨ ਉਨ੍ਹਾਂ ਨੂੰ ਤੰਗ ਪਰੇਸ਼ਾਨ ਹੋਣਾ ਪੈ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਸੀਵਰੇਜ ਦੇ ਪਾਣੀ ਤੋਂ ਤੁਰੰਤ ਰਾਹਤ ਦਿੱਤੀ ਜਾਵੇ।
Last Updated : Jun 4, 2021, 6:54 PM IST