ਗੈਂਗਰੇਪ ਮਾਮਲੇ ’ਚ ਪੁਲਿਸ ਦੀ ਢਿੱਲੀ ਕਾਰਵਾਈ ’ਤੇ ਪ੍ਰਦਰਸ਼ਨਕਾਰੀਆਂ ਨੇ ਦਿੱਤੀ ਚਿਤਾਵਨੀ - ਗੈਂਗਰੇਪ ਦੀ ਘਟਨਾ
ਪਿੰਡ ਦਿਓਵਾਲ ਚ ਵਾਪਰੇ ਗੈਂਗਰੇਪ ਦੀ ਘਟਨਾ ਤੋਂ ਬਾਅਦ ਹਰ ਇੱਕ ਵਿਅਕਤੀ ਪੁਲਿਸ ਪ੍ਰਸ਼ਾਸਨ ਦੀ ਕਾਰਗੁਜਾਰੀ ’ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਚਾਰ ਦਿਨ ਹੋ ਜਾਣ ਤੋਂ ਬਾਅਦ ਵੀ ਪੁਲਿਸ ਵੱਲੋਂ ਅਜੇ ਤੱਕ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਬੱਸ ਸਟੈਂਡ ਚੌਕ ’ਚ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਮੌਕ ਤੇ ਪਹੁੰਚੀ ਪੁਲਿਸ ਨੇ ਕਾਫੀ ਮੁਸ਼ਕਿਲਾਂ ਨਾਲ ਧਰਨਕਾਰੀਆਂ ਨੂੰ ਸ਼ਾਂਤ ਕਰਵਾਇਆ। ਜਿਸ ਤੋਂ ਬਾਅਦ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਕਿ ਉਹ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ।