ਪੰਜਾਬ

punjab

ETV Bharat / videos

ਖੇਤੀਬਾੜੀ ਕਾਨੂੰਨ ਖਿਲਾਫ਼ ਪ੍ਰਦਰਸ਼ਨ ਜਾਰੀ ਰਹੇਗਾ:ਗੁਰਚਰਨ ਸਿੰਘ ਬੱਬੇਹਾਲੀ - Central Government

By

Published : Sep 17, 2021, 6:20 PM IST

ਨਵੀਂ ਦਿੱਲੀ:ਕੇਂਦਰ ਸਰਕਾਰ (Central Government)ਦੁਆਰਾ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੁਆਰਾ ਸਾਂਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਚਰਨ ਸਿੰਘ ਬੱਬੇਹਾਲੀ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਖੇਤੀਬਾੜੀ ਕਾਲੇ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।ਉਨ੍ਹਾਂ ਨੇ ਕਿਹਾ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਐਮਐਸਪੀ ਲਾਗੂ ਨਹੀਂ ਰਹਿ ਸਕਦੀ।ਉਨ੍ਹਾਂ ਕਿਹਾ ਕਾਨੂੰਨ ਰੱਦ ਹੋਣ ਨਾਲ ਹੀ ਐਮਐਸਪੀ ਜਾਰੀ ਰਹੇਗੀ।ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ।ਉਨ੍ਹਾਂ ਕਿਹਾ ਕਿ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਰੱਦ ਨਹੀਂ ਹੁੰਦੇ।

ABOUT THE AUTHOR

...view details