ਅਕਸ਼ੈ ਕੁਮਾਰ ਦੀ ਫਿਲਮ ਬੈੱਲਬਾਟਮ ਦਾ ਜ਼ਬਰਦਸਤ ਵਿਰੋਧ - ਅਕਸ਼ੈ ਕੁਮਾਰ ਨੇ ਪੰਜਾਬੀ ਹੋਣ ਦੇ ਨਾਤੇ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕੀਤਾ
ਬਠਿੰਡਾ: ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਦਾ ਅਸਰ ਹੁਣ ਫ਼ਿਲਮ ਜਗਤ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਬਠਿੰਡਾ ਦੇ ਮਿੱਤਲ ਮਾਲ 'ਚ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਦੀ ਲੱਗੀ ਫਿਲਮ ਬੈੱਲਬਾਟਮ ਦਾ ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਕਰਨ ਆਏ ਨੌਜਵਾਨਾਂ ਨੇ ਕਿਹਾ ਕਿ ਜਿੱਥੇ ਸਾਡੇ ਕਿਸਾਨ ਪਿਛਲੇ ਕਰੀਬ ਨੌਂ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਫ਼ਿਲਮੀ ਅਦਾਕਾਰਾਂ ਵੱਲੋਂ ਲਗਾਤਾਰ ਸਰਕਾਰ ਦੇ ਹੱਕ ਵਿੱਚ ਬੋਲ ਰਹੇ ਟਵੀਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਸ਼ੈ ਕੁਮਾਰ ਨੇ ਪੰਜਾਬੀ ਹੋਣ ਦੇ ਨਾਤੇ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕੀਤਾ ਸੀ ਪਰ ਕਿਸਾਨਾਂ ਦਾ ਵਿਰੋਧ ਕਰ ਉਸ ਨੇ ਸਾਬਿਤ ਕਰ ਦਿੱਤਾ ਕਿ ਉਹ ਪੰਜਾਬੀਆਂ ਦੇ ਨਾਂ ਉੱਪਰ ਪੈਸਾ ਇਕੱਠਾ ਕਰ ਰਿਹਾ ਸੀ।
Last Updated : Aug 24, 2021, 8:22 AM IST