ਗੁਰਦਾਸਪੁਰ ਵਿੱਚ ਵੱਖ-ਵੱਖ ਜਥੇਬੰਦੀਆਂ ਦਾ CAA, NRP, NRC ਵਿਰੁੱਧ ਪ੍ਰਦਰਸ਼ਨ - gurdaspur latest news
ਗੁਰਦਾਸਪੁਰ ਵਿੱਚ ਮੂਲ ਨਿਵਾਸੀ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ CAA, NRP, NRC ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੂਲ ਨਿਵਾਸੀ ਸਮਾਜ ਦੇ ਆਗੂ ਕੰਵਲਜੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੇਸ਼ ਵਿਰੋਧੀ ਅਤੇ ਸੰਵਿਧਾਨ ਦੇ ਉਲਟ ਕੰਮ ਕਰ ਰਹੀ ਹੈ। ਆਗੂਆਂ ਨੇ ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਕਾਲੇ ਕਾਨੂੰਨ ਨੂੰ ਰੱਦ ਕਰ ਦੇਣ ਨਹੀਂ ਤਾਂ ਉਹ ਹੋਰ ਸਖ਼ਤ ਸੰਘਰਸ਼ ਕਰਨਗੇ।