ਪਰਲਜ਼ ਤੇ ਨਾਇਸਰ ਗਰੀਨ ਕੰਪਨੀ ਖ਼ਿਲਾਫ਼ ਰੋਸ ਪ੍ਰਦਰਸ਼ਨ - ਪਰਲਜ਼
ਮੋਗਾ: ਸ਼ਹਿਰ ‘ਚ ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਵੱਖ-ਵੱਖ ਚਿਟਫੰਡ ਕੰਪਨੀਆਂ (Companies) ਵੱਲੋਂ ਲੱਖਾਂ ਲੋਕਾਂ ਨਾਲ ਮਾਰੀ ਗਈ ਠੱਗੀ ਦੇ ਵਿਰੋਧ ਵਿੱਚ ਕੀਤਾ ਗਿਆ। ਪ੍ਰਦਰਸ਼ਨਕਾਰੀਆ ਨੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਨਿਰਮਲ ਸਿੰਘ ਭੰਗੂ ਅਤੇ ਅਮਰਜੀਤ ਢੀਂਗਰਾ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੇ ਦੱਸਿਆ ਕਿ ਪਰਲਜ਼ ਕੰਪਨੀ (Pearls Company), ਨਾਇਸਰ ਗਰੀਨ ਕੰਪਨੀ (Nissar Green Company) ਉਨ੍ਹਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਚੁੱਕੀ ਹੈ, ਪਰ ਸਰਕਾਰ ਇਨ੍ਹਾਂ ਦੇ ਖ਼ਿਲਾਫ਼ ਕੋਈ ਸਖ਼ਤ ਐਕਸ਼ਨ ਨਹੀਂ ਲੈ ਰਹੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਜੋ ਪੈਸੇ ਕੰਪਨੀ ਨੇ ਲਏ ਹਨ ਉਹ ਜਲਦ ਹੀ ਉਨ੍ਹਾਂ ਨੂੰ ਵਾਪਸ ਕੀਤੇ ਜਾਣ।