ਪੰਜਾਬ

punjab

By

Published : Dec 1, 2019, 8:55 AM IST

ETV Bharat / videos

ਅਧਿਆਪਕਾਂ 'ਤੇ ਲਾਠੀਚਾਰਜ ਕਰਨ ਦੇ ਵਿਰੋਧ 'ਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਬਰਨਾਲਾ: ਪਿਛਲੇ ਕਈ ਦਿਨਾਂ ਤੋਂ ਈਟੀਟੀ ਟੈਟ ਅਤੇ ਬੀਐਡ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨੌਕਰੀਆਂ ਨਾ ਮਿਲਣ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਦੇ ਤਹਿਤ ਬਰਨਾਲਾ ਦੇ ਈਟੀਟੀ ਟੈਟ ਅਤੇ ਬੀਐਡ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਡੈਮੋਕਰੇਟਿਕ ਟੀਚਰ ਫਰੰਟ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸ ਸਮੇਂ ਪ੍ਰਦਰਸ਼ਨਕਾਰੀਆਂ ਵੱਲੋਂ ਬਾਜ਼ਾਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ। ਇਸ ਰੋਸ ਰੈਲੀ ਵਿੱਚ ਅਧਿਆਪਕ ਜਥੇਬੰਦੀਆਂ ਦੇ ਨਾਲ-ਨਾਲ ਕਿਸਾਨ, ਮਜ਼ਦੂਰ ਅਤੇ ਨੌਜਵਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਘਰ ਘਰ ਨੌਕਰੀ ਦਿੱਤੀ ਜਾਵੇਗੀ, ਪਰ ਮੌਜੂਦਾ ਸਮੇਂ 'ਚ ਹਜ਼ਾਰਾਂ ਦੀ ਗਿਣਤੀ 'ਚ ਨੌਜਵਾਨ ਬੇਰੁਜ਼ਗਾਰ ਹਨ। ਜੇਕਰ ਕੋਈ ਬੇਰੁਜ਼ਗਾਰ ਸਰਕਾਰ ਤੋਂ ਲੋਕਤੰਤਰੀ ਢੰਗ ਨਾਲ ਨੌਕਰੀ ਮੰਗਦਾ ਹੈ ਤਾਂ ਉਸ ਤੇ ਡਾਂਗਾਂ ਵਰ੍ਹਾਈਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਸ਼ਾਂਤੀਪੂਰਨ ਢੰਗ ਨਾਲ ਨੌਕਰੀ ਦੀ ਮੰਗ ਕਰ ਰਹੇ ਸਨ, ਪਰ ਉਨ੍ਹਾਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਜੋ ਬਹੁਤ ਹੀ ਨਿੰਦਣਯੋਗ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਹ ਸਰਕਾਰ ਦੀ ਇਸ ਧੱਕਾਸ਼ਾਹੀ ਦੇ ਵਿਰੁੱਧ ਅਤੇ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਜਾਰੀ ਰੱਖਣਗੇ।

ABOUT THE AUTHOR

...view details