ਆਸ਼ਾ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ - ਸਮਾਰਟਫੋਨ
ਸ੍ਰੀ ਮੁਕਤਸਰ ਸਾਹਿਬ: ਆਸ਼ਾ ਵਰਕਰਾਂ (Asha workers) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।ਆਸ਼ਾ ਵਰਕਰਾਂ ਦਾ ਕਹਿਣਾ ਹੈ ਕਿ ਹਰਿਆਣਾ ਪੈਟਰਨ (Haryana pattern)ਉਤੇ ਤਨਖਾਹ ਦਿੱਤੀ ਜਾਵੇ।ਇਸ ਤੋਂ ਇਲਾਵਾ 4000 ਰੁਪਏ ਟੂਰ ਲਈ ਦਿੱਤਾ ਜਾਵੇਗਾ।ਆਸ਼ਾ ਵਰਕਰਾਂ ਦਾ ਕਹਿਣਾ ਹੈ ਕਿ ਸਮਾਰਟਫੋਨ ਦਿੱਤੇ ਜਾਣ।ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਰੈਗੂਲਰ ਕੀਤਾ ਜਾਵੇ।ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।