ਵੱਖ-ਵੱਖ ਪਾਰਟੀਆਂ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ - ਕਿਸਾਨ
ਪਟਿਆਲਾ: ਪੰਜਾਬ ਸਰਕਾਰ (Government of Punjab) ਦੇ ਵੱਲੋਂ ਵਾਅਦੇ ਪੂਰੇ ਨਾ ਕਰਨ ਉਤੇ ਸੰਯੁਕਤ ਅਕਾਲੀ ਦਲ, ਮੁਸਲਿਮ ਲੀਗ, ਸਮਾਜ ਪਾਰਟੀ ਜਨਤਾ ਦਲ ਵੱਲੋਂ ਰੋਸ ਪ੍ਰਦਰਸ਼ਨ(Protest) ਕੀਤਾ ਗਿਆ। ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਰਾਜੀਵ ਲਵਲੀ ਨੇ ਕਿਹਾ ਕਿ 2017 ਦੀਆਂ ਚੋਣਾਂ ਵੇਲੇ ਕਾਂਗਰਸ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿਸਾਨ ਅਤੇ ਮਜ਼ਦੂਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤੀਜੇ ਮੋਰਚੇ ਨੂੰ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ।
Last Updated : Aug 19, 2021, 11:22 AM IST