ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗੜ੍ਹਸ਼ੰਕਰ 'ਚ ਧਰਨਾ ਪ੍ਰਦਰਸ਼ਨ ਜਾਰੀ - ਦਿੱਲੀ ਬਾਰਡਰਾਂ 'ਤੇ ਧਰਨਾ
ਗੜ੍ਹਸ਼ੰਕਰ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਕਿਸਾਨ ਦਿੱਲੀ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਗੜ੍ਹਸ਼ੰਕਰ 'ਚ ਰਿਲਾਇੰਸ ਮੋਲ ਦੇ ਬਾਹਰ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਗੜ੍ਹਸ਼ੰਕਰ 'ਚ ਕੁੱਲ ਹਿੰਦ ਕਿਸਾਨ ਸਭਾ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।