ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਲਈ ਗੁਰਦਾਸਪੁਰ ’ਚ ਪ੍ਰਦਰਸ਼ਨ - ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਲਈ
ਗੁਰਦਾਸਪੁਰ: 26 ਜਨਵਰੀ ਮੌਕੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਸਬੰਧੀ ਸਿੱਖ ਜਥੇਬੰਦੀਆਂ ਅਤੇ ਨੌਜਵਾਨ ਕਿਸਾਨ ਆਗੂਆਂ ਵਲੋਂ ਰੋਸ਼ ਮਾਰਚ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੀ ਮੰਗ ਸੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਦੀਪ ਸਿੱਧੂ ਤੇ ਨੋਦੀਪ ਕੌਰ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਤੇ ਰੋਸ਼ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਧਰਮ ਅਤੇ ਖ਼ਾਲਿਸਤਾਨ ਨਾਲ ਜੋੜ ਕੇ ਕਿਸਾਨੀ ਸੰਘਰਸ਼ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦ ਕਿ ਦੀਪ ਸਿੱਧੂ ਨੇ ਅਜਿਆ ਕੁਝ ਨਹੀਂ ਕੀਤਾ ਜਿਸ ਨਾਲ ਕਾਨੂੰਨ ਦੀ ਉਲੰਘਣਾ ਹੋਈ ਹੋਵੇ।