PRTC ਤੇ ਪਨਬੱਸ ਠੇਕਾ ਮੁਲਾਜ਼ਮਾਂ ਦੀ ਚੰਨੀ ਸਰਕਾਰ ਨੂੰ ਚਿਤਾਵਨੀ
ਮੋਗਾ: ਸੂਬੇ ਦੇ ਵਿੱਚ ਪੀਆਰਟੀਸੀ ਅਤੇ ਪਨਬੱਸ ਠੇਕਾ ਮੁਲਾਜ਼ਮਾਂ (PRTC and PUNBUS contract employees) ਦੇ ਵੱਲੋਂ ਸੂਬਾ ਸਰਕਾਰ ਖਿਲਾਫ਼ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਠੇਕਾ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ (Protests against state government) ਕੀਤਾ ਗਿਆ। ਰੋਸ ਵਜੋਂ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਚੱਕਾ ਜਾਮ ਕੀਤਾ ਗਿਆ ਅਤੇ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਇਸ ਮੌਕੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਨੇ ਰਾਜਾ ਵੜਿੰਗ ਤੇ ਸਵਾਲ ਚੁੱਕੇ (Contract employees questioned Raja Waring) ਹਨ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ 7 ਤਰੀਕ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨਗੇ।