PRTC ਤੇ PUNBUS ਕੱਚੇ ਕਾਮਿਆਂ ਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ - ਪ੍ਰਦਰਸ਼ਨ ਜਾਰੀ ਰਹੇਗਾ
ਬਠਿੰਡਾ: ਪੰਜਾਬ ਸਰਕਾਰ ਨਾਲ 8 ਕੀਤੀ ਗਈ ਬੇਸਿੱਟ ਮੀਟਿੰਗ ਤੋਂ ਬਾਅਦ ਵੀ (PRTC) ਤੇ (PUNBUS) ਕੱਚੇ ਕਾਮਿਆਂ (Raw workers) ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅੱਜ ਬਠਿੰਡਾ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਇਨ੍ਹਾਂ ਕਾਮਿਆਂ ਵੱਲੋ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਿਹਾ ਹੈ ਕਿ ਪੰਜਾਬ ਸਰਕਾਰ (Government of Punjab) ਵੱਲੋਂ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਹ ਪਿਛਲੇ ਕਰੀਬ 10-15 ਸਾਲਾਂ ਤੋਂ ਲਗਾਤਾਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਪਰ ਕਿਸੇ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।