PRTC ਅਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ 23 ਤਰੀਕ ਨੂੰ ਹੜਤਾਲ ਦਾ ਸੱਦਾ - ਪੀਆਰਟੀਸੀ ਦੇ ਕੱਚੇ ਮੁਲਾਜ਼ਮ
ਲੁਧਿਆਣਾ: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਵਿਖੇ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮਾਂ ਨੇ ਕਿਹਾ ਕਿ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ 20 ਦਿਨ ਵਿੱਚ ਕੱਚੇ ਮੁਲਾਜ਼ਮਾਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਮਸਲਾ ਹੱਲ ਨਹੀਂ ਹੋਇਆ, ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 23 ਤਰੀਕ ਨੂੰ ਹੋ ਹੜਤਾਲ ਕਰਨਗੇ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਅਣਮਿੱਥੇ ਸਮੇਂ ਲਈ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ।