ਹਜ਼ੂਰ ਸਾਹਿਬ 'ਚ ਫਸੇ ਸ਼ਰਧਾਲੂਆਂ ਨੂੰ ਲੈਣ ਗਈ ਬੱਸ ਦੇ ਡਰਾਈਵਰ ਦੀ ਮੌਤ - ਪੀਆਰਟੀਸੀ ਡਰਾਈਵਰ ਦੀ ਮੌਤ
ਪਟਿਆਲਾ: ਸ੍ਰੀ ਹਜ਼ੂਰ ਸਾਹਿਬ ਵਿੱਚ ਪਿਛਲੇ ਇੱਕ ਮਹੀਨੇ ਤੋਂ ਸ਼ਰਧਾਲੂਆਂ ਰੁਕੇ ਹੋਏ ਸਨ ਪਰ ਲੌਕਡਾਊਨ ਹੋਣ ਕਾਰਨ ਉਹ ਉੱਥੇ ਹੀ ਫਸ ਗਏ। ਹਾਲ ਹੀ ਵਿੱਚ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਜਾ ਰਹੀਆਂ ਸਰਕਾਰੀ ਬੱਸਾਂ ਦੇ ਕਾਫ਼ਲੇ ਵਿੱਚ ਸ਼ਾਮਲ ਇੱਕ ਪੀਆਰਟੀਸੀ ਬੱਸ ਦੇ ਡਰਾਈਵਰ ਮਨਜੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸ ਦਈਏ ਕਿ ਲੌਕਡਾਊਨ ਕਾਰਨ ਆਵਾਜਾਈ ਦੇ ਸਾਰੇ ਸਾਧਨ ਬੰਦ ਹੋ ਗਏ ਸਨ ਜਿਸ ਕਾਰਨ ਇਨ੍ਹਾਂ ਸ਼ਰਧਾਲੂਆਂ ਦਾ ਵਾਪਸ ਆਉਣਾ ਔਖਾ ਹੋ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮਹਾਰਾਸ਼ਟਰ ਸਰਕਾਰ ਨਾਲ ਗੱਲ ਕਰਕੇ ਇਨ੍ਹਾਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਰਸਤਾ ਸਾਫ ਕੀਤਾ।