ਬੈਂਸ ਤੇ ਡੀਸੀ ਵਿਚਕਾਰ ਹੋਈ ਬਹਿਸ 'ਤੇ ਕੀ ਸੋਚਦੇ ਨੇ ਬਟਾਲਾ ਵਾਸੀ? - simarjit singh bains news
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਹਿਸ ਕਰਨ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਬਟਾਲਾ ਪੁਲਿਸ ਵੱਲੋਂ ਐੱਮਐੱਲਏ ਸਿਮਰਜੀਤ ਬੈਂਸ ਦੇ ਖ਼ਿਲਾਫ਼ ਕੇਸ ਦਰਜ ਹੋ ਚੁੱਕਿਆ ਹੈ ਅਤੇ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਗੁਰਦਾਸਪੁਰ ਵਿੱਚ ਸਰਕਾਰੀ ਮੁਲਾਜ਼ਮ ਅੜੇ ਹੋਏ ਹਨ। ਉੱਥੇ ਹੀ ਇਸ ਮਾਮਲੇ 'ਤੇ ਬਟਾਲਾ ਦੇ ਲੋਕਾਂ ਨੇ ਆਪਣੀ ਪ੍ਰਤੀਕਰਮ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਬੈਂਸ, ਕਾਂਗਰਸ ਅਤੇ ਹੋਰ ਰਾਜਨੀਤਕ ਪਾਰਟੀਆਂ ਦਾ ਝਗੜਾ ਸਿਰਫ਼ ਵਿਧਾਨ ਸਭਾ ਵਿੱਚ ਹੀ ਚੰਗਾ ਲੱਗਦਾ ਹੈ ਰੋਡ 'ਤੇ ਸਿਰਫ਼ ਡਰਾਮਾ ਹੋ ਰਿਹਾ ਹੈ।