ਪੰਜਾਬ

punjab

ਲੁਧਿਆਣਾ 'ਚ ਜਨਤਕ ਜਥੇਬੰਦੀਆਂ ਨੇ ਸੀਏਏ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

By

Published : Mar 10, 2020, 8:45 AM IST

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਭਰ 'ਚ ਕਈ ਥਾਵਾਂ ਉੱਤੇ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਲੁਧਿਆਣਾ ਦੀ ਦਾਣਾ ਮੰਡੀ 'ਚ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ 'ਚ 14 ਜਨਤਕ ਜਥੇਬੰਦੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚ ਵਿਦਿਆਰਥੀ, ਕਿਸਾਨ ਯੂਨੀਅਨ, ਮੁਲਾਜ਼ਮ ਯੂਨੀਅਨ ਤੇ ਅਧਿਆਪਕ ਯੂਨੀਅਨ ਸਣੇ ਹੋਰਨਾਂ ਕਈ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਲੋਕਾਂ ਨੇ ਕੇਂਦਰੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਉਨ੍ਹਾਂ ਨੂੰ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਤੇ ਹਰ ਵਰਗ ਉਨ੍ਹਾਂ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਧਰਮ ਦੇ ਨਾਂਅ ਉੱਤੇ ਲੋਕਾਂ 'ਚ ਟਕਰਾਅ ਪਾ ਕੇ ਖ਼ੁਦ ਰਾਜ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਮੋਦੀ ਸਰਕਾਰ ਵੱਲੋਂ ਧਰਮ ਦੇ ਨਾਂਅ ਉੱਤੇ ਕੀਤੀ ਜਾ ਰਹੀ ਰਾਜਨੀਤੀ ਦਾ ਵਿਰੋਧ ਕਰਦੇ ਹਨ। ਉਨ੍ਹਾਂ ਪੀਐਮ ਮੋਦੀ ਦੀ ਤੁਲਨਾ ਹਿਟਲਰ ਨਾਲ ਵੀ ਕੀਤੀ।

ABOUT THE AUTHOR

...view details