ਪ੍ਰਧਾਨ ਮੰਤਰੀ ਮੋਦੀ ਦੇ ਭਾਰਤ ਦੇ ਨਾਂਅ ਸੰਦੇਸ਼ ਤੋਂ ਬਾਅਦ ਲੋਕਾਂ ਦੀ ਪ੍ਰਤੀਕਿਰਿਆਂ - lockdown india
ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆਂ ਵਿੱਚ ਜਾਰੀ ਹੈ। ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਦੀ ਜਨਤਾ ਦੇ ਨਾਂਅ ਇੱਕ ਸੰਦੇਸ਼ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਆਰਥਿਕ ਸਥਿਤੀ ਨੂੰ ਦੇਖਦਿਆਂ ਮੱਧ ਵਰਗ ਵਾਸਤੇ 20 ਲੱਖ ਕਰੋੜ ਦੇ ਪੈਕੇਜ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਲ ਸਮਾਨ ਨੂੰ ਪਹਿਲ ਦੇਣ। ਹਰ ਦੇਸ਼ ਵਾਸੀ ਦਾ ਇਹ ਕਰਤੱਵ ਹੈ ਕਿ ਉਹ ਆਪਣੇ ਦੇਸ਼ ਦੀ ਬਣੀ ਚੀਜ਼ਾਂ ਨੂੰ ਪਹਿਲ ਦੇਵੇ। ਇਸੇ ਨੂੰ ਲੈ ਕੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਮੱਧ ਵਰਗ ਲਈ ਉਨ੍ਹਾਂ ਨੇ ਜੋ ਪੈਕੇਜ ਦਿੱਤਾ ਹੈ ਉਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।