PUNBUS ਤੇ PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ - ਹੜਤਾਲ ਜਾਰੀ
ਫ਼ਿਰੋਜ਼ਪੁਰ: ਪਨਬਸ (PUNBUS) ਅਤੇ ਪੀਆਰਟੀਸੀ (PRTC) ਦੇ ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ (strike) ਅੱਜ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਗਈ। ਪਨਬਸ (PUNBUS) ਅਤੇ ਪੀਆਰਟੀਸੀ (PRTC) ਦੇ ਕੱਚੇ ਮੁਲਾਜ਼ਮਾਂ ਵੱਲੋਂ ਫ਼ਿਰੋਜ਼ਪੁਰ ਦੇ ਵਿਧਾਇਕ ਦੇ ਘਰ ਬਾਹਰ ਧਰਨਾ ਲਿਆਇਆ। ਇਸ ਮੌਕੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਨੂੰ ਆਪਣਾ ਮੰਗ ਪੱਤਰ ਵੀ ਸੌਂਪਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਉਧਰ ਮੰਗ ਪੱਤਰ ਲੈਣ ਤੋਂ ਬਾਅਦ ਵਿਧਾਇਕ ਨੇ ਕਿਹਾ, ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਤੋਂ ਇਨ੍ਹਾਂ ਮੰਗਾਂ ਨੂੰ ਜਲਦ ਪੂਰੀਆਂ ਕਰਵਾਉਣ ਦੀ ਕੋਸ਼ਿਸ਼ ਕਰਾਂਗਾ।