ਪਨਬੱਸ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਤਿੰਨ ਰੋਜ਼ਾ ਹੜਤਾਲ - ਪਨਬੱਸ ਕੰਟਰੈਕਟ ਮੁਲਾਜ਼ਮ ਯੂਨੀਅਨ
ਮੋਗਾ: ਰੈਗੂਲਰ ਕਰਨ ਅਤੇ ਕੰਮ ਬਰਾਬਰ ਤਨਖਾਹ ਦੀ ਮੰਗ ਮਨਵਾਉਣ ਨੂੰ ਲੈ ਕੇ ਪਨਬੱਸ ਕੰਟਰੈਕਟ ਮੁਲਾਜ਼ਮ ਯੂਨੀਅਨ ਨੇ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸੂਬਾ ਪੱਧਰੀ ਇਸ ਹੜਤਾਲ ਦੌਰਾਨ ਪੰਜਾਬ ਭਰ ਵਿੱਚ ਪਨਬੱਸ ਦੇ 18 ਡਿਪੂ ਬੰਦ ਰਹਿਣਗੇ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੂੰ ਕਰੀਬ ਅੱਠ ਲੱਖ ਰੁਪਏ ਇੱਕ ਡਿੱਪੂ ਦੇ ਮੁਤਾਬਕ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪਵੇਗਾ। ਉੱਥੇ ਹੀ ਆਪਣੀਆਂ ਮੰਗਾਂ ਮਨਵਾਉਣ ਨੂੰ ਲੈ ਕੇ ਸੰਘਰਸ਼ ਨੂੰ ਕਰੜਾ ਕਰਦੇ ਹੋਏ ਕੱਲ੍ਹ ਜਥੇਬੰਦੀਆਂ ਵੱਲੋਂ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਪਨਬਸ ਕੰਟਰੈਕਟ ਮੁਲਾਜ਼ਮ ਯੂਨੀਅਨ ਦੀ ਇਸ ਸੰਘਰਸ਼ ਵਿੱਚ ਹੋਰ ਕਈ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਜਥੇਬੰਦੀਆਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ।