ਜਲੰਧਰ: ਪਨਬੱਸ ਮੁਲਾਜ਼ਮਾਂ ਨੇ ਫੂਕਿਆ ਕੈਪਟਨ ਦਾ ਪੁਤਲਾ - ਜਲੰਧਰ
ਜਲੰਧਰ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ। ਨਾਲ ਹੀ ਉਨ੍ਹਾਂ ਨੇ ਆਉਣ ਵਾਲੀ 28,29 ਅਤੇ 30 ਜੂਨ ਦੀ ਹੜਤਾਲ ਦਾ ਐਲਾਨ ਵੀ ਕੀਤਾ। ਇਸ ਸਬੰਧ ’ਚ ਪਨਬੱਸ ਕੰਟਰੈਕਟ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਉਨ੍ਹਾਂ ਨਾਲ ਮੀਟਿੰਗ ਕੀਤੀ ਜਾਣ ਦੀ ਗੱਲ ਕਰ ਰਹੀ ਹੈ ਪਰ ਉਨ੍ਹਾਂ ਨਾਲ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਵੱਲੋਂ ਗੇਟ ਰੈਲੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਹੈ ਤਾਂ ਉਹ ਆਉਣ ਵਾਲੀ 28, 29, 30 ਜੂਨ ਨੂੰ ਉਹ ਹੜਤਾਲ ’ਤੇ ਜਾਣਗੇ।