ਫਿਰੋਜ਼ਪੁਰ ’ਚ ਪਨਬੱਸ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ, ਲੋਕ ਪ੍ਰੇਸ਼ਾਨ - ਬੱਸਾਂ ਬੰਦ ਕਰਨ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ
ਫਿਰੋਜ਼ਪੁਰ: ਪੰਜਾਬ ਵਿੱਚ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ 18 ਡਿਪੂਆਂ ਨੇ ਚੱਕਾ ਜਾਮ ਕੀਤਾ ਹੋਇਆ ਹੈ। ਇਸੇ ਲੜੀ ਦੇ ਤਹਿਤ ਫਿਰੋਜ਼ਪੁਰ ਡਿਪੂ ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕੀ ਸਰਕਾਰ ਨੇ ਸਾਡੇ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸਰਕਾਰ ਨੇ ਸਾਡੇ ਨਾਲ ਥੋਖਾ ਕੀਤਾ ਹੈ। ਉਥੇ ਹੀ ਬੱਸਾਂ ਬੰਦ ਕਰਨ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਯਾਤਰੀਆਂ ਨੂੰ ਬੱਸਾਂ ਨਹੀਂ ਮਿਲ ਰਹੀਆਂ ਹਨ। ਯਾਤਰੀਆਂ ਨੂੰ ਸਫ਼ਰ ਕਰਨ ਲਈ ਪਰੇਸ਼ਾਨੀਆਂ ਸਾਹਮਣਾ ਕਰਨਾ ਪੈ ਰਿਹਾ ਹੈ।