ਪਨਬੱਸ, PRTC ਮੁਲਾਜ਼ਮਾਂ ਖੋਲ੍ਹਿਆ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ - ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ
ਅੰਮ੍ਰਿਤਸਰ: ਪਿਛਲੇ ਲੰਮੇ ਸਮੇਂ ਤੋਂ ਪਨਬਸ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਦੇ ਖ਼ਿਲਾਫ਼ ਰੋਸ਼ ਜ਼ਾਹਿਰ ਕੀਤਾ, ਕਿ ਉਹ ਪਿਛਲੇ 15 ਸਾਲਾਂ ਤੋਂ ਇਸ ਤਰੀਕੇ ਨਾਲ ਕੰਮ ਕਰ ਰਹੇ ਹਨ, ਤੇ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਗੁਟਕਾ ਸਾਹਿਬ ਨੂੰ ਹੱਥ 'ਚ ਫੜ ਕੇ ਸੌਂਹ ਖਾਂਧੀ ਸੀ, ਕਿ ਸਾਡੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਤੇ ਅਸੀਂ ਸਰਕਾਰ ਵੱਲੋਂ ਦਿੱਤੇ ਗਏ ਝੂਠੇ ਦਿਲਾਸੇ ਦੇ ਝਾਂਸੇ ਵਿੱਚ ਆ ਕੇ ਸਰਕਾਰ ਨੂੰ ਵੋਟਾਂ ਪਾਈਆਂ, ਅਤੇ ਸੱਤਾ ਚ ਵੀ ਲਿਆਦਾ। ਅੱਜ ਸਰਕਾਰ ਨੂੰ ਬਣੇ ਸਾਢੇ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ, ਤੇ ਸਰਕਾਰ ਨੇ ਅਜੇ ਤੱਕ ਮੁਲਾਜ਼ਮਾਂ ਦੀ ਸਾਰ ਨਹੀਂ ਲਈ, ਤੇ ਹੁਣ ਅਸੀਂ ਇਹ ਫੈਸਲਾ ਲਿਆ ਹੈ, ਕਿ ਅਸੀਂ ਸਾਬਕਾ ਅਤੇ ਮੌਜੂਦਾ ਸਰਕਾਰਾਂ ਦੇ ਘਰਾਂ ਦਾ ਘਿਰਾਓ ਕਰਾਂਗੇ। ਇਸ ਲਈ ਅਸੀ 28 ਤੋਂ 30 ਤਰੀਕ ਤੱਕ ਦੀ ਹੜਤਾਲ ਸਾਡੇ ਵੱਲੋਂ ਕੀਤੀ ਗਈ ਹੈ, ਜੇ ਇਸ ਤੋਂ ਬਾਅਦ ਵੀ ਸਰਕਾਰ ਨੇ ਸਾਡੀਆਂ ਮੰਗਾਂ ਨਹੀਂ ਮੰਨੀਆਂ, ਤਾਂ ਪੰਜਾਬ ਠੇਕਾ ਮੁਲਾਜ਼ਮ ਸੰਘਰਸ਼ ਵੱਲੋਂ ਪੱਕੇ ਤੌਰ ਤੇ ਵੀ ਮੋਰਚਾ ਲਗਾਈਆ ਜਾਵੇਗਾ।