ਪਨਬਸ ਰੋਡਵੇਜ ਮੁਲਾਜ਼ਮਾਂ ਵੱਲੋਂ 3 ਦਿਨਾਂ ਦੀ ਹੜਤਾਲ - ਠੇਕਾ ਮੁਲਾਜ਼ਮਾਂ ਦੀ ਭਰਤੀ
ਫ਼ਾਜ਼ਿਲਕਾ :ਪਨਬਸ ਰੋਡਵੇਜ ਕਰਮਚਾਰੀਆਂ ਨੇ 3 ਦਿਨਾਂ ਦੀ ਹੜਤਾਲ ਕੀਤੀ। ਇਸ ਹੜਤਾਲ ਦੌਰਾਨ ਕੱਚੇ ਮੁਲਾਜ਼ਮਾਂ ਨੇ ਸਰਕਾਰ ਤੋਂ ਪੱਕਾ ਕਰਨ ਦੀ ਮੰਗ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ 2007 ਵਿੱਚ ਠੇਕਾ ਮੁਲਾਜਮਾਂ ਦੀ ਭਰਤੀ ਕੀਤੀ ਗਈ ਸੀ ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੱਕੇ ਕਰਨ ਦੀ ਗੱਲ ਕਹੀ ਸੀ ਅਤੇ 4 ਸਾਲ ਬੀਤ ਜਾਣ ਦੇ ਬਾਅਦ ਵੀ ਸਰਕਾਰ ਨੇ ਇਹਨਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦ ਪੱਕਾ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦਾ ਡੱਟ ਕੇ ਵਿਰੋਧ ਕਰਨਗੇ।