ਅਸੀਂ ਜਾਨ ਜ਼ੋਖ਼ਮ 'ਚ ਪਾਈ ਤੇ ਬਦਲੇ 'ਚ ਮਿਲੀ ਤਨਖ਼ਾਹ ਦੀ ਕਟੌਤੀ: ਪਨਬਸ ਵਰਕਰ - ਅੰਮ੍ਰਿਤਸਰ
ਅੰਮ੍ਰਿਤਸਰ: ਕੋਵਿਡ-19 ਦੇ ਚਲਦਿਆਂ ਧਰਨੇ ਪ੍ਰਦਰਸ਼ਨ ਕਰਨ ਤੋਂ ਭਾਵੇਂ ਸਰਕਾਰ ਵੱਲੋਂ ਰੋਕ ਲਗਾਈ ਹੋਈ ਹੈ, ਪਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਪੰਜਾਬ ਰੋਡਵੇਜ਼ ਬੱਸ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਜਾਨ ਜ਼ੋਖ਼ਮ ਵਿੱਚ ਪਾ ਕੇ ਕੰਮ ਕਰਦੇ ਰਹੇ ਅਤੇ ਬਦਲੇ ਵਿੱਚ ਸਰਕਾਰ ਉਨ੍ਹਾਂ ਦੀ ਤਨਖ਼ਾਹ ਵਿੱਚ ਕਟੌਤੀ ਕਰ ਰਹੀ ਹੈ।